ਬਜਟ 2018 : ਪੈਟਰੋਲ-ਡੀਜ਼ਲ ‘ਤੇ ਆਮ ਜਨਤਾ ਨੂੰ ਮਿਲ ਸਕਦੀ ਹੈ  ਰਾਹਤ

ਬਜਟ 2018 : ਪੈਟਰੋਲ-ਡੀਜ਼ਲ ‘ਤੇ ਆਮ ਜਨਤਾ ਨੂੰ ਮਿਲ ਸਕਦੀ ਹੈ  ਰਾਹਤ

ਨਵੀਂ ਦਿੱਲੀ— ਵਿੱਤ ਮੰਤਰੀ ਅਰੁਣ ਜੇਤਲੀ ਨੇ ਬਜਟ 'ਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਘਟਾਈ ਗਈ ਹੈ।

ਜ਼ਿਕਰਯੋਗ ਹੈ ਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੇਂ ਰਿਕਾਰਡ 'ਤੇ ਹਨ, ਜਿਸ ਕਾਰਨ ਆਮ ਜਨਤਾ ਦੀ ਜੇਬ 'ਤੇ ਭਾਰ ਵਧ ਰਿਹਾ ਸੀ। ਇਸੇ ਭਾਰ ਨੂੰ ਘੱਟ ਕਰਨ ਲਈ ਮੋਦੀ ਸਰਕਾਰ ਨੇ ਬਜਟ 'ਚ ਪੈਟਰੋਲ ਅਤੇ ਡੀਜ਼ਲ 'ਤੇ ਰਾਹਤ ਦੇਣ ਦਾ ਐਲਾਨ ਕੀਤਾ ਹੈ।