ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਬੀ. ਐੱਸ. ਸੀ. ਦੇ ਵਿਦਿਆਰਥੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਬੀ. ਐੱਸ. ਸੀ. ਦੇ ਵਿਦਿਆਰਥੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਰੇਟਾ  : ਇੱਥੋਂ ਥੋੜ੍ਹੀ ਦੂਰ ਪਿੰਡ ਗੋਰਖਨਾਥ ਵਿਖੇ ਇਕ ਨੌਜਵਾਨ ਵੱਲੋਂ ਆਪਣੇ ਪਿਤਾ ਦੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਨਾਨਕ ਸਿੰਘ (23) ਪੁੱਤਰ ਦਰੂਨ ਸਿੰਘ ਜੋ ਬੀ. ਐੱਸ. ਸੀ. ਦਾ ਵਿਦਿਆਰਥੀ ਸੀ। ਬੇਰੁਜ਼ਗਾਰੀ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਨੇ ਆਪਣੇ ਪਿਤਾ ਦੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਪੁਲਸ ਨੇ ਮ੍ਰਿ੍ਰਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾ ਦਿੱਤੀ ਹੈ। ਐੱਸ. ਐੱਚ. ਓ. ਬਰੇਟਾ ਬਲਜੀਤ ਸਿੰਘ ਅਤੇ ਚੌਕੀ ਇੰਚਾਰਜ ਕੁਲਰੀਆ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।