ਸਿੱਖਿਆ ਮੰਤਰੀ ਨੇ ਦਿੱਤਾ 5178 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ

ਸਿੱਖਿਆ ਮੰਤਰੀ ਨੇ ਦਿੱਤਾ 5178 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਭਰੋਸਾ

ਚੰਡੀਗੜ੍ਹ : 5178 ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫਦ ਸੂਬਾ ਪ੍ਰਧਾਨ ਇੰਦਰਜੀਤ ਮਾਲੇਰਕੋਟਲਾ ਅਤੇ ਮੀਤ ਪ੍ਰਧਾਨ ਜਸਵਿੰਦਰ ਔਜਲਾ ਦੀ ਅਗਵਾਈ ਵਿਚ ਰੈਗੂਲਰ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲਿਆ। ਇਸ ਦੌਰਾਨ ਯੂਨੀਅਨ ਨੇ ਸਿੱਖਿਆ ਮੰਤਰੀ ਕੋਲੋਂ 5178 ਅਧਿਆਪਕਾਂ ਦੇ ਰੈਗੂਲਰ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ 5178 ਅਧਿਆਪਕਾਂ ਦੇ ਨਿਯੁਕਤੀ ਪੱਤਰ ਮੁਤਾਬਿਕ ਤਿੰਨ ਸਾਲ ਪੂਰੇ ਹੋਣ 'ਤੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਹੈ। ਨਿਯੁਕਤੀ ਪੱਤਰ ਵਿਚ ਦਰਜ ਸ਼ਰਤਾਂ ਮੁਤਾਬਿਕ ਤਿੰਨ ਸਾਲ ਪੂਰੇ ਹੋਣ ਵਿਚ ਸਿਰਫ ਇਕ ਮਹੀਨਾ ਬਾਕੀ ਰਹਿ ਗਿਆ ਪਰ ਹਾਲੇ ਤੱਕ ਵਿਭਾਗ ਵੱਲੋਂ ਇਸ ਸੰਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ 'ਤੇ ਸਿੱਖਿਆ ਮੰਤਰੀ ਵਲੋਂ ਯੂਨੀਅਨ ਨੂੰ ਜਾਣੂ ਕਰਵਾਇਆ ਗਿਆ ਕਿ 5178 ਮਾਸਟਰ ਕੇਡਰ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਆਰੰਭੀ ਹੋਈ ਹੈ ਅਤੇ ਜਲਦ ਹੀ ਇਸ ਸੰਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਕੇ 5178 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਵਫਦ ਵਿਚ ਮੈਡਮ ਸ਼ੈਲੀ ਸ਼ਰਮਾ, ਵਿਕਰਮਜੀਤ ਮਾਲੇਰਕੋਟਲਾ, ਗੁਰਪ੍ਰੀਤ ਪਟਿਆਲਾ ਅਤੇ ਕਰਮਜੀਤ ਨਦਾਮਪੁਰ ਸ਼ਾਮਲ ਸਨ।