ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ, ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ, ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ — ਭਾਰਤ 'ਚ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਇਸ ਨੋਟਿਸ ਦਾ ਜਵਾਬ 6 ਹਫਤਿਆਂ ਦੇ ਅੰਦਰ ਦੇਣਾ ਹੋਵੇਗਾ।

ਪਟੀਸ਼ਨ 'ਚ ਰਸਾਇਣਕ ਕੀਟਨਾਸ਼ਕਾਂ ਦੀ ਵਰਤੋਂ ਨੂੰ ਕੰਟਰੋਲ ਕਰਨ ਲਈ ਪਾਲਿਸੀ ਬਣਾਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਰਾਂਕਪਾ ਮੁਖੀ ਸ਼ਰਦ ਪਵਾਰ ਨੇ ਬਾਜ਼ਾਰ 'ਚ ਗੈਰ-ਪ੍ਰਮਾਣਿਤ ਕੀਟਨਾਸ਼ਕਾਂ ਦੀ ਮੌਜੂਦਗੀ 'ਤੇ ਚਿੰਤਾ ਜਤਾਈ ਸੀ।