ਪੰਜਾਬੀ ਹੀ ਹੋਏਗਾ ਪੰਜਾਬ ਦਾ ਮੁੱਖ ਮੰਤਰੀ : ਕੇਜਰੀਵਾਲ

ਪੰਜਾਬੀ ਹੀ ਹੋਏਗਾ ਪੰਜਾਬ ਦਾ ਮੁੱਖ ਮੰਤਰੀ : ਕੇਜਰੀਵਾਲ

ਚੰਡੀਗੜ੍ਹ : ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ। ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਸਾਫ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ, ਸਗੋਂ ਕੋਈ ਪੰਜਾਬੀ ਹੀ ਸੂਬੇ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇਗਾ।

ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ‘ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ‘ਤੇ ਪੰਜਾਬੀ ਨੂੰ ਹੀ ਬਿਠਾਵਾਂਗੇ ਪਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ।

ਕਾਬਲੇਗੌਰ ਹੈ ਕਿ ਮੰਗਲਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ ‘ਤੇ ਨਵੀਂ ਚਰਚਾ ਛਿੜ ਗਈ ਸੀ। ਚਰਚਾ ਇਹ ਸੀ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਰਵਿੰਦ ਕੇਜਰੀਵਾਲ ਹੋਣਗੇ। ਉਂਝ ਬਾਅਦ ਵਿੱਚ ਸ਼ਿਸ਼ੋਦੀਆ ਨੇ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ।

ਦਰਅਸਲ ਮਨੀਸ਼ ਸਿਸੋਦੀਆ ਮੰਗਲਵਾਰ ਨੂੰ ਮੁਹਾਲੀ ਵਿੱਚ ਚੋਣ ਪ੍ਰਚਾਰ ਲਈ ਆਏ ਸਨ। ਉਨ੍ਹਾਂ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਤੁਸੀਂ ਮੰਨ ਕੇ ਚੱਲੋ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਸੀ ਕਿ ਮੁੱਖ ਮੰਤਰੀ ਕੋਈ ਵੀ ਹੋਵੇ ਕੇਜਰੀਵਾਲ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।

ਮਨੀਸ਼ ਸਿਸੋਦੀਆ ਦਾ ਇਸ਼ਾਰਾ ਸੀ ਕਿ ਮੁੱਖ ਮੰਤਰੀ ਕੇਜਰੀਵਾਲ ਵਰਗਾ ਹੀ ਹੋਏਗਾ। ਪਰ ਵਿਰੋਧੀ ਧਿਰਾਂ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਹੀ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਦਿੱਲੀ ‘ਚ ਵਿਰੋਧੀ ਧਿਰ ਲੀਡਰ ਵਿਜੇਂਦਰ ਗੁਪਤਾ ਨੇ ਕਿਹਾ ਸੀ ਕਿ ਇਹ ਨਿਰਾਸ਼ਾ ‘ਚ ਦਿੱਤਾ ਗਿਆ ਬਿਆਨ ਹੈ। ਕੇਜਰੀਵਾਲ ਦਿੱਲੀ ਛੱਡ ਕੇ ਭੱਜਣਾ ਚਾਹੁੰਦੇ ਹਨ