ਅਮਰੀਕਾ ਵਸਦੇ ਗ਼ੈਰ-ਕਾਨੂੰਨੀ ਅਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦਾ ਕੰਮ ਸ਼ੁਰੂ

ਅਮਰੀਕਾ ਵਸਦੇ ਗ਼ੈਰ-ਕਾਨੂੰਨੀ ਅਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦਾ ਕੰਮ ਸ਼ੁਰੂ


ਕੈਲੀਫੋਰਨੀਆ : ਅਮਰੀਕੀ ਰਾਸ਼ਟਪਪਤੀ ਡੋਨਾਲਡ ਟਰੰਪ ਨੇ ਜਿਵੇਂ ਆਪਣੀ ਚੋਣ ਮੁਹਿੰਮ ਵਿੱਚ ਲੋਕਾਂ ਨਾਲ ਇਮੀਗ੍ਰੇਸ਼ਨ ਕਾਨੂੰਨ ਸਖਤੀ ਨਾਲ ਲਾਗੂ ਕਰਨ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਾਨੂੰਨਾਂ ਤਹਿਤ ਇਮੀਗ੍ਰੇਸ਼ਨ ਅਤੇ ਕਸਟਮ ਏਜੰਸੀ ਦੇ ਅਧਿਕਾਰੀਆਂ ਨੇ ਅਮਰੀਕਾ ਦੇ ਵੱਖੋ-ਵੱਖਰੇ ਸ਼ਹਿਰਾਂ ਵਿੱਚ ਛਾਪੇ-ਮਾਰੀ ਕਰਕੇ ਗ਼ੈਰ-ਕਾਨੂੰਨੀ ਅਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਬਿਨਾ ਕਿਸੇ ਅਪੀਲ ਦਲੀਲ ਦੇ ਆਪੋ-ਆਪਣੇ ਮੁਲਕਾਂ ਨੂੰ ਵਾਪਸ ਭੇਜਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। 

ਪਿਛਲੇ ਕੁਝ ਦਿਨਾਂ ਦੌਰਾਨ ਦੱਖਣੀ ਕੈਲੀਫੋਰਨੀਆ ਵਿੱਚ ਵੀ ਫ਼ਾਰਮਾਂ ਅਤੇ ਫੈਕਟਰੀਆਂ ਆਦਿ ਵਿੱਚ ਏਜੰਸੀ ਵੱਲੋਂ ਰੇਡ  ਮਾਰ ਕੇ ਲਗਭਗ 200 ਗ਼ੈਰ-ਕਨੂੰਨੀ ਲੋਕਾਂ ਨੂੰ ਵਾਪਸ ਭੇਜਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਕੈਲੀਫੋਰਨੀਆ, ਐਰੀਜੋਨਾ, ਨਿਊ ਮੈਕਸੀਕੋ ਅਤੇ ਟੈਕਸਾਸ ਆਦਿ ਸਟੇਟਾਂ ਵਿੱਚ ਬਾਰਡਰ ਸਕਿਓਰਟੀ ਫੋਰਸਾਂ ਵੱਲੋਂ ਗਸ਼ਤ ਤੇਜ਼ ਕਰਕੇ ਗ਼ੈਰ-ਕਨੂੰਨੀ ਲੋਕਾਂ ਦੀ ਸਖ਼ਤੀ ਨਾਲ ਭਾਲ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਹੁਣ ਗ਼ੈਰ-ਕਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਲਈ ਰਹਿਣਾ ਕਾਫ਼ੀ ਮੁਸ਼ਕਲ ਹੋ ਗਿਆ ਜਾਪਦਾ ਹੈ।