ਇਟਲੀ ‘ਚ 3 ਦਸੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ

ਇਟਲੀ ‘ਚ 3 ਦਸੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ

ਮਿਲਾਨ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਅਵਤਾਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਧਿਆਨ 'ਚ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਦੀਆਂ ਸੰਗਤਾਂ ਵਲੋਂ 3 ਦਸੰਬਰ ਐਤਵਾਰ ਨੂੰ ਕਰਵਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਮੌਕੇ ਵਿਲੈਤਰੀ ਦੀਆ ਸੰਗਤਾਂ ਵਲੋਂ ਪਹਿਲੀ ਵਾਰ ਨਗਰ ਕੀਰਤਨ ਸਜਾਉਣ
ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਅਜਿਹਾ ਨਹੀਂ ਹੋ ਸਕਿਆ ਪਰ ਸੰਗਤ ਵਲੋਂ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ 3 ਦਸੰਬਰ ਐਤਵਾਰ ਨੂੰ ਹੀ ਮਨਾਉਣਾ ਕੀਤਾ ਗਿਆ ਹੈ, ਜਿਸਨੂੰ ਸ੍ਰੀ ਰਾਵਿਦਾਸ ਦਰਬਾਰ ਵਿਲੈਤਰੀ ਵਿਖੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਜਾਏ ਜਾ ਰਹੇ ਦੀਵਾਨਾਂ 'ਚ ਪੁੱਜ ਰਹੇ ਜੱਥੇ ਹਾਜ਼ਰੀਆ ਭਰਨਗੇ।